ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖੁੱਲ੍ਹਣ ‘ਤੇ ਸ਼ਹਿਰ ਵਾਸੀਆਂ ਨੇ ਲਿਆ ਸੁੱਖ ਦਾ ਸਾਹ

pind/nawanpunjab.com

ਤਪਾ ਮੰਡੀ, 3 ਜੁਲਾਈ (ਦਲਜੀਤ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਭਗ ਪਿਛਲੇ ਡੇਢ ਮਹੀਨੇ ਤੋਂ ਹੜਤਾਲ ‘ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੀਆਂ ਗਲੀਆਂ ਅਤੇ ਬਾਜ਼ਾਰਾਂ ‘ਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਸਨ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਪ੍ਰੰਤੂ ਪਿਛਲੇ ਦਿਨੀਂ ਸੂਬਾ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਜਿਸ ਉਪਰੰਤ ਸਫ਼ਾਈ ਕਰਮਚਾਰੀਆਂ ‘ਚ ਜਿੱਥੇ ਖ਼ੁਸ਼ੀ ਦੀ ਝਲਕ ਦੇਖਣ ਨੂੰ ਮਿਲੀ ਉੱਥੇ ਸ਼ਹਿਰ ਵਾਸੀਆਂ ਨੇ ਵੀ ਹੜਤਾਲ ਖੁੱਲ੍ਹਣ ‘ਤੇ ਸੁੱਖ ਦਾ ਸਾਹ ਲਿਆ।

Leave a Reply

Your email address will not be published. Required fields are marked *